ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ 20 ਜੂਨ, 2023 ਨੂੰ ਪੀ.ਏ.ਪੀ. ਗਰਾਊਂਡ ਜਲੰਧਰ ਵਿਖੇ ਹੋਣ ਵਾਲੇ ਸੀ.ਐਮ. ਦੀ ਯੋਗਸ਼ਾਲਾ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਪੰਜਾਬ ਬਾਣੀ 24 ਨਿਊਜ਼
ਜਲੰਧਰ (ਸੁਸ਼ੀਲ ਸ਼ਰਮਾ) ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ 20 ਜੂਨ, 2023 ਨੂੰ ਪੀ.ਏ.ਪੀ. ਗਰਾਊਂਡ ਜਲੰਧਰ ਵਿਖੇ ਹੋਣ ਵਾਲੇ ਸੀ.ਐਮ. ਦੀ ਯੋਗਸ਼ਾਲਾ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਲੋਕਾਂ ਵਿੱਚ ਯੋਗ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਅਧਿਕਾਰੀਆਂ ਨੂੰ ਇਸ ਸ਼ਾਨਦਾਰ ਸਮਾਰੋਹ ਨੂੰ ਵੱਡੇ ਪੱਧਰ ’ਤੇ ਸਫ਼ਲ ਬਣਾਉਣ ਲਈ ਪੂਰੇ ਜੋਸ਼ ਅਤੇ ਲਗਨ ਨਾਲ ਕੰਮ ਕਰਨ ਦੀ ਹਦਾਇਤ ਦਿੱਤੀ।
ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਸਮਾਗਮ ਵਾਲੀ ਥਾਂ ’ਤੇ ਹੋ ਰਹੀ ਹਰੇਕ ਗਤੀਵਿਧੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਨੂੰ ਸ਼ਾਨਦਾਰ ਢੰਗ ਨਾਲ ਕਰਵਾਇਆ ਜਾਵੇਗਾ, ਜਿਸ ਵਿੱਚ 20 ਜੂਨ ਨੂੰ ਹਜ਼ਾਰਾਂ ਵਲੰਟੀਅਰ ਮਾਹਰਾਂ ਦੀ ਅਗਵਾਈ ਹੇਠ ਇਸ ਗਰਾਊਂਡ ਵਿੱਚ ਯੋਗ ਕਰਨਗੇ। ਮੰਤਰੀ, ਲੋਕ ਸਭਾ ਮੈਂਬਰ ਅਤੇ ਡਿਪਟੀ ਕਮਿਸ਼ਨਰ ਨੇ ਸਮਾਗਮ ਦੀਆਂ ਤਿਆਰੀਆਂ ਨੂੰ ਹੋਰ ਸੁਚਾਰੂ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।