ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਕਿਹਾ ਕਿ ਸਿੱਖ ਗੁਰਦੁਆਰਾ (ਸੋਧ) ਐਕਟ-2023 ਪਵਿੱਤਰ ਗੁਰਬਾਣੀ ਦਾ ਮੁਫ਼ਤ ਪ੍ਰਸਾਰਨ
ਪੰਜਾਬ ਬਾਣੀ 24 ਨਿਊਜ਼ ।
ਜਲੰਧਰ (ਸੁਸ਼ੀਲ ਸ਼ਰਮਾ) ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਕਿਹਾ ਕਿ ਸਿੱਖ ਗੁਰਦੁਆਰਾ (ਸੋਧ) ਐਕਟ-2023 ਪਵਿੱਤਰ ਗੁਰਬਾਣੀ ਦਾ ਮੁਫ਼ਤ ਪ੍ਰਸਾਰਨ ਕਰਨ ਲਈ ‘ਅਜੋਕੇ ਸਮੇਂ ਦੇ ਮਸੰਦਾਂ’ ਦੇ ਕੰਟਰੋਲ ਤੋਂ ਮੁਕਤ ਕਰਨ ਲਈ ਰਾਹ ਪੱਧਰਾ ਕਰੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਮੰਤਰੀ ਮੰਡਲ ਨੇ ‘ਦਾ ਸਿੱਖ ਗੁਰਦੁਆਰਾ ਐਕਟ-1925’ ਵਿਚ ਸੋਧ ਕਰਨ ਅਤੇ ਇਸ ਵਿਚ ਧਾਰਾ 125-ਏ ਸ਼ਾਮਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਸ੍ਰੀ ਹਰਿਮੰਦਰ ਸਾਹਿਬ ਤੋਂ ਪਾਵਨ ਗੁਰਬਾਣੀ ਦਾ ਪ੍ਰਸਾਰਨ ਮੁਫ਼ਤ ਕਰਨ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੋਢਿਆਂ ਉਤੇ ਪਵੇਗੀ।