ਜ਼ਿਲ੍ਹਾ ਅਤੇ ਸ਼ੈਸ਼ਨ ਕੋਰਟ ਕੰਪਲੈਕਸ, ਹੁਸ਼ਿਆਰਪੁਰ ਵਿਖੇ ਲਗਾਏ ਗਏ ਪੌਦੇ
ਹੁਸ਼ਿਆਰਪੁਰ, 20 ਜੁਲਾਈ (ਸੁਸ਼ੀਲ ਸ਼ਰਮਾ)ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਵਲੋ ਅੱਜ ਨਵੇਂ ਜ਼ਿਲ੍ਹਾ ਅਤੇ ਸ਼ੈਸ਼ਨ ਕੋਰਟ ਕੰਪਲੈਕਸ ਵਿਖੇ ਵਾਤਾਵਰਣ ਨੂੰ ਸਾਫ ਰੱਖਣ ਤੇ ਸੁੰਦਰਤਾ ਲਈ ਪੌਦੇ ਲਗਾਏ ਗਏ। ਇਹ ਪੌਦੇ ਜੰਗਲਾਤ ਵਿਭਾਗ ਦੇ ਰੇਂਜ ਅਫਸਰ ਜਤਿੰਦਰ ਰਾਣਾ ਦੇ ਸਹਿਯੋਗ ਨਾਲ ਲਗਾਏ ਗਏ। ਇਸ ਮੌਕੇ ਜਸਵਿੰਦਰ ਸ਼ੀਂਮਾਰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ—1, ਪੁਨੀਤ ਮੋਹਨ ਸ਼ਰਮਾ ਵਧੀਕ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ, ਰੁਪਿੰਦਰ ਸਿੰਘ ਸਿਵਲ ਜੱਜ (ਸ ਡ ), ਅਤੇ ਅਪਰਾਜਿਤਾ ਜੋਸ਼ੀ ਸੀ.ਜੇ.ਐਮ.—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇੇ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਕਿਹਾ ਕਿ ਰੁੱਖ ਕੁਦਰਤ ਦੀ ਦੇਣ ਹੇੈ ਅਤੇ ਇਹ ਜ਼ਿੰਦਗੀ ਜਿਊਣ ਦਾ ਇੱਕ ਉੱਤਮ ਸਰੋਤ ਹਨ। ਇਨ੍ਹਾਂ ਤੋਂ ਕਈ ਤਰ੍ਹਾਂ ਦੀਆਂ ਦਵਾਈਆਂ, ਲੱਕੜ ਦੇ ਮਕਾਨ ਅਤੇ ਫਰਨੀਚਰ ਆਦਿ ਵੀ ਬਣਾਏ ਜਾਦੇ ਹਨ ਅਤੇ ਇਹ ਹੜ੍ਹਾਂ ਦੇ ਪਾਣੀ ਤੋਂ ਵੀ ਬਚਾਅ ਹਨ। ਇਸ ਲਈ ਸਾਰਿਆਂ ਨੂੰ ਆਪਣੇ-ਆਪਣੇ ਘਰਾਂ ਵਿੱਚ ਵੀ ਰੁੱਖ ਲਗਾਉਣੇ ਚਾਹੀਦੇ ਹਨ। ਇਸ ਮੌਕੇ ਜ਼ਿਲ੍ਹ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਤੋਂ ਪਵਨ ਕੁਮਾਰ ਅਤੇ ਸਮੂਹ ਸਟਾਫ ਵੀ ਹਾਜ਼ਰ ਸੀ।
