News

ਥਾਣਾ ਸਦਰ ਨਕੋਦਰ ਦੀ ਪੁਲਿਸ ਵੱਲੋ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ 3 ਵਿਅਕਤੀ ਗ੍ਰਿਫਤਾਰ ।

ਜਲੰਧਰ (ਸੁਸ਼ੀਲ ਸ਼ਰਮਾ)ਸ੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ ਨਸ਼ਾ ਤਸਕਰਾਂ/ ਲੁੱਟਾਂ ਖੋਹਾਂ ਕਰਨ ਵਾਲਿਆਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐੱਸ ਪੁਲਿਸ ਕਪਤਾਨ ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ, ਸ਼੍ਰੀ ਸੁਖਪਾਲ ਸਿੰਘ ਉਪ-ਪੁਲਿਸ ਕਪਤਾਨ ਸਬ-ਡਵੀਜਨ ਨਕੋਦਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਚੋਰੀ ਦੀਆ ਵਾਰਦਾਤਾਂ ਕਰਨ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋ ਚੋਰੀ ਕੀਤਾ 3 ਕੁਇੰਟਲ ਸਰੀਆ ਬ੍ਰਾਮਦ ਕਰਕੇ ਸਫਲਤਾ ਹਾਸਲ ਕੀਤੀ ਗਈ।
ਜਿਸ ਸਬੰਧੀ ਮੁਕੱਦਮਾ ਨੰਬਰ 88 ਮਿਤੀ 18-08-2023 ਅਧੀ 457,380 IPC ਥਾਣਾ ਸਦਰ ਨਕੋਦਰ ਦਰਜ ਰਜਿਸਟਰ ਕੀਤਾ ਗਿਆ ਸੀ। ਜਿਸ ਵਿੱਚ ਦੋਸ਼ੀਆਂ (1) ਹਰਵਿੰਦਰਪਾਲ ਉਰਫ ਨਿੱਕਾ ਉਰਫ ਕਾਕਾ ਪੁੱਤਰ ਪਰਮਜੀਤ ਵਾਸੀ ਪਿੰਡ ਸ਼ਾਹਪੁਰ ਥਾਣਾ ਸਦਰ ਨਕੋਦਰ, (2) ਪਰਮਜੀਤ ਸਿੰਘ ਉਰਫ ਪਵਨ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਸ਼ਾਹਪੁਰ ਥਾਣਾ ਸਦਰ ਨਕੋਦਰ ਅਤੇ (3) ਧਰਮਪ੍ਰੀਤ ਉਰਫ ਪੀਤਾ ਪੁੱਤਰ ਰਾਜ ਕੁਮਾਰ ਵਾਸੀ ਪਿੰਡ ਮੁਰੀਦਵਾਲ ਥਾਣਾ ਲੋਹੀਆਂ ਨੂੰ ਮਿਤੀ 18-08-2023 ਨੂੰ ਗ੍ਰਿਫਤਾਰ ਕਰਕੇ ਇਹਨਾਂ ਪਾਸੋਂ ਚੋਰੀ ਕੀਤਾ 03 ਕੁਇੰਟਲ ਸਰੀਆ ਬ੍ਰਾਮਦ ਕੀਤਾ ਗਿਆ। ਦੋਸ਼ੀ ਸਿਮਰਨਜੀਤ ਗਿੱਲ ਪੁੱਤਰ ਸੁਲੱਖਣ ਸਿੰਘ ਵਾਸੀ ਪਿੰਡ ਮੁਰੀਦਵਾਲ ਥਾਣਾ ਲੋਹੀਆਂ ਦੀ ਗ੍ਰਿਫਤਾਰੀ ਬਾਕੀ ਹੈ

Leave a Reply

Your email address will not be published. Required fields are marked *