ਲੁਧਿਆਣਾ ‘ਚ ਢਾਈ ਸਾਲ ਦੀ ਬੱਚੀ ਦਿਲਰੋਜ਼ ਨੂੰ ਜ਼ਿੰਦਾ ਦੱਬਣ ਵਾਲੀ ਗੁਆਂਢੀ ਔਰਤ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ ।
ਲੁਧਿਆਣਾ( ਸੁਸ਼ੀਲ ਸ਼ਰਮਾ):- ਪੰਜਾਬ ਦੇ ਲੁਧਿਆਣਾ ਵਿੱਚ ਢਾਈ ਸਾਲ ਦੀ ਬੱਚੀ ਨੂੰ ਜ਼ਿੰਦਾ ਦੱਬਣ ਵਾਲੀ ਗੁਆਂਢੀ ਔਰਤ ਨੂੰ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਹੈ। ਔਰਤ ਨੀਲਮ ਨੇ ਸਭ ਤੋਂ ਪਹਿਲਾਂ ਲੜਕੀ ਦਿਲਰੋਜ ਨੂੰ ਅਗਵਾ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਟੋਆ ਪੁੱਟ ਕੇ ਉਸ ਨੂੰ ਜ਼ਿੰਦਾ ਦੱਬ ਦਿੱਤਾ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਸ਼ੁੱਕਰਵਾਰ ਨੂੰ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ ਉਸ ਨੂੰ ਦੋਸ਼ੀ ਕਰਾਰ ਦਿੱਤਾ ਸੀ। ਨੀਲਮ ਨੇ 28 ਨਵੰਬਰ 2021 ਨੂੰ ਸ਼ਿਮਲਾਪੁਰੀ ਇਲਾਕੇ ਤੋਂ ਦਿਲਰੋਜ਼ ਲੜਕੀ ਨੂੰ ਸਕੂਟਰ ‘ਤੇ ਅਗਵਾ ਕਰ ਲਿਆ ਸੀ ਅਤੇ ਸਲੇਮ ਟਾਬਰੀ ਇਲਾਕੇ ‘ਚ ਟੋਆ ਪੁੱਟ ਕੇ ਉਸ ਨੂੰ ਜ਼ਿੰਦਾ ਦੱਬ ਦਿੱਤਾ ਸੀ। ਇਸ ਕਾਰਨ ਲੜਕੀ ਦੀ ਦਰਦਨਾਕ ਮੌਤ ਹੋ ਗਈ।
